Hadith for the World
Eid al-Fitr and al-Adha

Eid: greetings, helpfulness, humility

Hadiths on greeting, helping a brother and humility, the manners of the Eid days.

3 hadiths
عن أنس بن مالك رضي الله عنه أَنَّ النَبيَّ -صلَّى الله عليه وسلَّم- كَان إِذَا تَكَلَّمَ بِكَلِمَةٍ أَعَادَهَا ثَلاَثًا حَتَّى تُفْهَمَ عَنْهُ، وَإِذَا أَتَى عَلَى قَوْمٍ فَسَلَّمَ عَلَيهِم سَلَّمَ عَلَيهِم ثَلاَثًا.رواه البخاري
ਅਬੁ-ਹੁਰੈਰਾ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ ਕਿ ਰਸੂਲੁੱਲਾਹ ﷺ ਨੇ ਫਰਮਾਇਆ: "ਜਿਸ ਨੇ ਕਿਸੇ ਮੋਮਿਨ ਦੀ ਦੁਨੀਆ ਦੀ ਪਰੇਸ਼ਾਨੀਆਂ ਵਿੱਚੋਂ ਕੋਈ ਪਰੇਸ਼ਾਨੀ ਦੂਰ ਕੀਤੀ, ਅੱਲਾਹ ਤਆਲਾ ਕਿਆਮਤ ਦੇ ਦਿਨ ਉਸ ਦੀਆਂ ਪਰੇਸ਼ਾਨੀਆਂ ਵਿੱਚੋਂ ਕਿਸੇ ਇੱਕ ਪਰੇਸ਼ਾਨੀ ਨੂੰ ਦੂਰ ਕਰ ਦੇਵੇਗਾ। ਜਿਸ ਨੇ ਤੰਗੀ ਵਿੱਚ ਫਸੇ ਵਿਅਕਤੀ ਨਾਲ ਆਸਾਨੀ ਕੀਤੀ, ਅੱਲਾਹ ਉਸ ਨਾਲ ਦੁਨੀਆ ਅਤੇ ਆਖ਼ਰਤ (ਪਰਲੋਕ) ਵਿੱਚ ਆਸਾਨੀ ਕਰੇਗਾ। ਜਿਸ ਨੇ ਕਿਸੇ ਮੁਸਲਿਮ ਦਾ ਔਗੁਣ ਲੁਕੋਇਆ, ਅੱਲਾਹ ਦੁਨੀਆ ਅਤੇ ਆਖ਼ਰਤ ਵਿੱਚ ਉਸ ਦੇ ਔਗੁਣ ਲੁਕੋਵੇਗਾ। ਅੱਲਾਹ ਤਆਲਾ ਆਪਣੇ ਬੰਦੇ ਦੀ ਮਦਦ ਕਰਦਾ ਰਹਿੰਦਾ ਹੈ ਜਦੋਂ ਤੱਕ ਕਿ ਉਹ ਬੰਦਾ ਆਪਣੇ ਭਰਾ ਦੀ ਮਦਦ ਕਰਦਾ ਰਹਿੰਦਾ ਹੈ। ਜੋ ਕੋਈ ਇਲਮ (ਗਿਆਨ) ਦੀ ਤਲਾਸ਼ ਵਿੱਚ ਕਿਸੇ ਰਾਹ 'ਤੇ ਤੁਰਦਾ ਹੈ, ਅੱਲਾਹ ਤਆਲਾ ਉਸ ਦੇ ਬਦਲੇ ਵਿੱਚ ਉਸ ਲਈ ਜੰਨਤ ਦਾ ਰਾਹ ਆਸਾਨ ਕਰ ਦਿੰਦਾ ਹੈ। ਜਦੋਂ ਕੋਈ ਕੌਮ (ਟੋਲਾ) ਅੱਲਾਹ ਦੇ ਕਿਸੇ ਘਰ ਵਿੱਚ ਇਕੱਠੀ ਹੋ ਕੇ ਅੱਲਾਹ ਦੀ ਕਿਤਾਬ (ਕੁਰਆਨ) ਨੂੰ ਪੜ੍ਹਦੀ ਹੈ ਅਤੇ ਆਪਸ ਵਿੱਚ ਸਮਝਦੀ ਤੇ ਸਮਝਾਉਂਦੀ ਹੈ, ਤਾਂ ਉਨ੍ਹਾਂ 'ਤੇ ਸਕੂਨ ਉੱਤਰਦਾ ਹੈ, (ਅੱਲਾਹ ਤਆਲਾ ਦੀ) ਮਿਹਰ ਉਨ੍ਹਾਂ ਨੂੰ ਢਕ ਲੈਂਦੀ ਹੈ ਅਤੇ ਅੱਲਾਹ ਆਪਣੇ ਕੋਲ ਮੌਜੂਦ ਫ਼ਰਿਸ਼ਤਿਆਂ ਵਿੱਚ ਉਨ੍ਹਾਂ ਦੀ ਚਰਚਾ ਕਰਦਾ ਹੈ। ਅਤੇ ਜਿਸਦਾ ਅਮਲ (ਕਰਮ) ਉਸ ਨੂੰ ਪਿੱਛੇ ਕਰ ਦੇਵੇ, ਉਸ ਦਾ ਵੰਸ਼ (ਨਸਲ) ਉਸ ਨੂੰ ਅੱਗੇ ਨਹੀਂ ਲਿਆ ਸਕਦਾ।"رواه مسلم
ਈਆਜ਼ ਬਿਨ ਹਿਮਾਰ, ਜੋ ਬਨੀ ਮੁਜਾਸ਼ਿਅ੍ਹ ਦਾ ਭਰਾ ਸੀ, ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ ਕਿ ਇੱਕ ਦਿਨ ਨਬੀ ﷺ ਸਾਡੇ ਵਿੱਚ ਖੁਤਬਾ ਦੇਣ ਲਈ ਖੜੇ ਹੋਏ ਅਤੇ ਹਦੀਸ ਦੀ ਸ਼ੁਰੂਆਤ ਕਰਦੇ ਹੋਏ ਕਹਿ ਰਹੇ ਸਨ: «ਅਤੇ ਨਿਸ਼ਚਤ ਹੀ ਅੱਲਾਹ ਨੇ ਮੈਨੂੰ ਪ੍ਰੇਰਣਾ ਦਿੱਤੀ ਹੈ ਕਿ ਤੁਸੀਂ ਨਿਮਰ ਰਹੋ, ਤਾਂ ਜੋ ਕੋਈ ਕਿਸੇ ਤੇ ਘਮੰਡ ਨਾ ਕਰੇ ਅਤੇ ਕੋਈ ਕਿਸੇ 'ਤੇ ਜ਼ੁਲਮ ਨਾ ਕਰੇ।»رواه مسلم
Eid: greetings, helpfulness, humility · Hadith for the World