PA
The Creed
الإيمان بالله عز وجل
44 hadiths
توحيد الربوبية
2
توحيد الألوهية
14
توحيد الأسماء والصفات
24
44 hadiths
عن عبد الله بن عكيم رضي الله عنه مرفوعاً: «مَنْ تَعَلَّقَ شيئا وُكِلَ إليه».
رواه أحمد والترمذي
ਤਾਰਿਕ ਬਿਨ ਅਸ਼ਯਮ ਅਸ਼ਜਈ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਮੈਂ ਅੱਲਾਹ ਦੇ ਰਸੂਲ ﷺ ਨੂੰ ਇਹ ਫਰਮਾਉਂਦੇ ਹੋਏ ਸੁਣਿਆ: "ਜਿਸ ਨੇ 'ਲਾ ਇਲਾਹਾ ਇੱਲੱਲਾਹ' ਕਿਹਾ ਅਤੇ ਅੱਲਾਹ ਤੋਂ ਇਲਾਵਾ ਜਿਨ੍ਹਾਂ ਚੀਜ਼ਾਂ ਦੀ ਪੂਜਾ ਕੀਤੀ ਜਾਂਦੀ ਹੈ, ਉਨ੍ਹਾਂ ਦਾ ਇਨਕਾਰ ਕੀਤਾ, ਤਾਂ ਉਸ ਦਾ ਮਾਲ ਤੇ ਖ਼ੂਨ ਹਰਾਮ (ਸੁਰੱਖਿਅਤ) ਹੋ ਗਿਆ ਅਤੇ ਉਸ ਦਾ ਹਿਸਾਬ ਅੱਲਾਹ ਦੇ ਹਵਾਲੇ ਹੈ।"
رواه مسلم
عن عائشة رضي الله عنها قالت: قال رسول الله صلى الله عليه وسلم : «مَنْ أحَبَّ لِقَاءَ اللهِ أَحَبَّ اللهُ لِقَاءهُ، وَمَنْ كَرِهَ لِقَاءَ اللهِ كَرِهَ اللهُ لِقَاءهُ» فقلتُ: يا رسولَ اللهِ، أكَراهِيَةُ المَوتِ، فَكُلُّنَا نَكْرَهُ المَوتَ؟ قال: «لَيْسَ كَذَلِكَ، ولكِنَّ المُؤْمِنَ إذَا بُشِّرَ بِرَحْمَةِ اللهِ وَرِضْوَانِهِ وَجَنَّتِهِ أَحَبَّ لِقَاءَ اللهِ فَأَحَبَّ اللهُ لِقَاءهُ، وإنَّ الكَافِرَ إذَا بُشِّرَ بِعَذابِ اللهِ وَسَخَطهِ كَرِهَ لِقَاءَ اللهِ وكَرِهَ اللهُ لِقَاءهُ».
رواه مسلم، ورواه البخاري عن عائشة -رضي الله عنها- في ضمنه حديث عن عبادة بن الصامت-رضي الله عنه-. رواه عن أبي موسى -رضي الله عنه- مختصرا
ਅਬਦੁੱਲਾਹ ਬਿਨ ਅਮਰ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ: «ਰਹਿਮ ਕਰਨ ਵਾਲਿਆਂ 'ਤੇ ਰਹਿਮਾਨ ਰਹਿਮ ਕਰਦਾ ਹੈ। ਤੁਸੀਂ ਜ਼ਮੀਨ ਵਾਲਿਆਂ 'ਤੇ ਰਹਿਮ ਕਰੋ, ਆਸਮਾਨ ਵਾਲਾ ਤੁਹਾਡੇ 'ਤੇ ਰਹਿਮ ਕਰੇਗਾ।»
رواه أبو داود والترمذي وأحمد
ਅਬਦੁੱਲਾਹ ਬਿਨ ਅਮਰ ਬਿਨ ਆਸ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ ਕਿ ਨਬੀ ﷺ ਜਦੋਂ ਤੁਸੀਂ ਮਸਜਿਦ ਵਿੱਚ ਦਾਖ਼ਲ ਹੁੰਦੇ, ਤਾਂ ਇਹ ਦੁਆ ਪੜ੍ਹਦੇ: "ਆਉਜ਼ੁ ਬਿੱਲਾਹਿਲ-ਅਜ਼ੀਮ, ਵਾ ਬਿ ਵਜਹਿਹਿਲ-ਕਰੀਮ, ਵਾ ਬਿ ਸੁਲਤਾਨਿਹਿਲ ਕਦੀਮ, ਮਿਨੱਸ਼-ਸ਼ੈਤਾਨਿੱਰਾਜੀਮ।" (ਮੈਂ ਮਹਾਨ ਅੱਲਾਹ ਦੀ, ਉਦਾਰਤਾ ਅਤੇ ਦਰਿਆਦਿਲੀ ਵਾਲੇ ਉਸ ਦੇ ਸਤਿਕਾਰਯੋਗ ਚਿਹਰੇ ਅਤੇ ਉਸਦੀ ਸਦੀਵੀ ਬਾਦਸ਼ਾਹੀ ਦੀ ਪਨਾਹ ਮੰਗਦਾ ਹਾਂ, ਅਪਮਾਨਿਤ ਸ਼ੈਤਾਨ ਤੋਂ।) (ਉਕਬਾ ਨੇ) ਕਿਹਾ: ਬਸ ਇੰਨਾ ਹੀ? ਮੈਂ ਕਿਹਾ: ਹਾਂ। ਉਨ੍ਹਾਂ ਨੇ (ਹਦੀਸ ਪੂਰੀ ਕਰਦੇ ਹੋਏ) ਕਿਹਾ ਕਿ: ਜਦੋਂ ਮਸਜਿਦ ਵਿੱਚ ਦਾਖਲ ਹੋਣ ਵਾਲਾ ਵਿਅਕਤੀ ਇਹ ਦੁਆ ਪੜ੍ਹਦਾ ਹੈ, ਤਾਂ ਸ਼ੈਤਾਨ ਕਹਿੰਦਾ ਹੈ ਕਿ ਹੁਣ ਉਹ ਮੈਥੋਂ ਸਾਰੇ ਦਿਨ ਲਈ ਸੁਰੱਖਿਅਤ ਹੋ ਗਿਆ।
رواه أبو داود
ਅਬੁ ਸਈਦ ਖੁਦਰੀ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਰਸੂਲ ﷺ ਨੇ ਫਰਮਾਇਆ: "ਅੱਲਾਹ ਤਆਲਾ ਜੰਨਤ ਵਾਲਿਆਂ ਨੂੰ ਫਰਮਾਇਗਾ: ਹੇ ਜੰਨਤ ਵਾਲਿਓ! ਉਹ ਕਹਿਣਗੇ: ਅਸੀਂ ਹਾਜ਼ਰ ਹਾਂ, ਹੇ ਸਾਡੇ ਰੱਬ! ਅਤੇ ਸਦਾ ਤੇਰੀ ਮਿਹਰ ਦੇ ਮੁਥਾਜ ਹਾਂ ਅੱਲਾਹ ਤਆਲਾ ਪੁੱਛੇਗਾ: ਕੀ ਹੁਣ ਤੁਸੀਂ ਖੁਸ਼ ਹੋ? ਉਹ ਕਹਿਣਗੇ: ਕੀ ਹੁਣ ਵੀ ਅਸੀਂ ਖੁਸ਼ ਨਹੀਂ ਹੋਵਾਂਗੇ, ਜਦਕਿ ਤੂੰ ਸਾਨੂੰ ਉਹ ਸਭ ਕੁੱਝ ਦੇ ਦਿੱਤਾ ਹੈ, ਜੋ ਕਿਸੇ ਹੋਰ ਮਖਲੂਕ ਨੂੰ ਨਹੀਂ ਦਿੱਤਾ। ਅੱਲਾਹ ਤਆਲਾ ਕਹੇਗਾ: ਮੈਂ ਤੁਹਾਨੂੰ ਇਸ ਤੋਂ ਵੀ ਵਧੀਆ ਚੀਜ਼ ਦੇਵਾਂਗਾ। ਉਹ ਕਹਿਣਗੇ: ਹੇ ਰੱਬ! ਇਸ ਤੋਂ ਵਧੀਆ ਹੋਰ ਕੀ ਚੀਜ਼ ਹੋਵੇਗੀ? ਅੱਲਾਹ ਤਆਲਾ ਕਹੇਗਾ: ਹੁਣ ਮੈਂ ਤੁਹਾਨੂੰ ਆਪਣੀ ਰਜ਼ਾ ਪ੍ਰਦਾਨ ਕਰਾਂਗਾ, ਫੇਰ ਇਸ ਤੋਂ ਬਾਅਦ ਕਦੀ ਵੀ ਤੁਹਾਥੋਂ ਨਾਰਾਜ਼ ਨਹੀਂ ਹੋਵਾਂਗਾ।"
متفق عليه
عن أبي هريرة رضي الله عنه مرفوعاً: «إذا أَحَبَّ اللهُ تعالى العَبْدَ، نَادَى جِبْرِيلَ: إنَّ اللهَ تعالى يُحِبُّ فلاناً، فَأَحْبِبْهُ، فَيُحِبُّهُ جِبْرِيلُ، فَيُنَادِي في أَهْلِ السَّمَاءِ: إنَّ اللهَ يحِبُّ فلاناً، فَأَحِبُّوهُ، فَيُحِبُّهُ أَهْلُ السَّمَاءِ، ثُمَّ يُوضَعُ لَهُ القَبُولُ في الأرضِ». وفي رواية: قال رسول الله صلى الله عليه وسلم : «إنَّ اللهَ تعالى إذا أَحَبَّ عَبْدًا دَعَا جِبْرِيلَ، فقال: إني أُحِبُّ فلاناً فَأَحْبِبْهُ، فَيُحِبُّهُ جِبْرِيلُ، ثم ينادي في السَّمَاءِ، فيقول: إنَّ اللهَ يُحِبُّ فلاناً فَأَحِبُّوهُ، فَيُحِبُّهُ أَهْلُ السَّمَاءِ، ثُمَّ يُوضَعُ له القَبُولُ في الأرضِ، وإذا أَبْغَضَ عَبْدًا دَعَا جِبْرِيلَ، فيقول: إني أُبْغِضُ فلاناً فَأَبْغِضْهُ. فَيُبْغِضُهُ جِبْرِيلُ، ثُمَّ ينادي في أَهْلِ السَّمَاءِ: إنَّ اللهَ يُبْغِضُ فلاناً فَأَبْغِضُوهُ، ثُمَّ تُوضَعُ له البَغْضَاءُ في الأرضِ».
متفق عليه. الرواية الأولى لفظ البخاري، والثانية لفظ مسلم
ਅਨਸ ਬਿਨ ਮਾਲਿਕ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ: ਅੱਲਾਹ ਦੇ ਨਬੀ ﷺ ਨੇ, ਜਦੋਂ ਮੁਆਜ਼ ਬਿਨ ਜਬਲ ਰਜ਼ੀਅੱਲਾਹੁ ਅਨਹੁ ਆਪ ﷺ ਦੇ ਪਿੱਛੇ ਸਵਾਰੀ 'ਤੇ ਬੈਠੇ ਸੀ, ਫਰਮਾਇਆ "ਹੇ ਮੁਆਜ਼ ਬਿਨ ਜਬਲ!" ਉਨ੍ਹਾਂ ਨੇ ਜਵਾਬ ਦਿੱਤਾ: ਮੈਂ ਹਾਜ਼ਰ ਹਾਂ, ਹੇ ਅੱਲਾਹ ਦੇ ਰਸੂਲ! ਆਪ ﷺ ਇਸ ਤਰ੍ਹਾਂ ਤਿੰਨ ਵਾਰ ਆਵਾਜ਼ ਦਿੱਤੀ ਅਤੇ ਹਰ ਵਾਰ ਮੁਆਜ਼ (ਰ.) ਨੇ ਉਹੀ ਜਵਾਬ ਦਿੱਤਾ। ਫੇਰ ਆਪ ﷺ ਨੇ ਫਰਮਾਇਆ: "ਜੋ ਬੰਦਾ ਸੱਚੇ ਦਿਲ ਨਾਲ ਇਹ ਗਵਾਹੀ ਦਿੰਦਾ ਹੈ ਕਿ ਅੱਲਾਹ ਤੋਂ ਇਲਾਵਾ ਕੋਈ ਮਾਬੂਦ (ਇਸ਼ਟ) ਨਹੀਂ ਅਤੇ ਮੁਹੰਮਦ ﷺ ਉਸ ਦੇ ਰਸੂਲ ਹਨ, ਤਾਂ ਅੱਲਾਹ ਉਸ 'ਤੇ ਜਹੰਨਮ ਨੂੰ ਹਰਾਮ ਕਰ ਦਿੰਦਾ ਹੈ।” ਮੁਆਜ਼ (ਰ.) ਨੇ ਆਖਿਆ: ਹੇ ਅੱਲਾਹ ਦੇ ਰਸੂਲ! ਕੀ ਮੈਂ ਲੋਕਾਂ ਨੂੰ ਇਹ ਗੱਲ ਦੱਸ ਨਾ ਦਿਆਂ ਤਾਂ ਜੋ ਉਹ ਖੁਸ਼ ਹੋ ਜਾਣ? ਆਪ ﷺ ਨੇ ਫਰਮਾਇਆ: "ਫੇਰ ਉਹ ਇਸੇ 'ਤੇ ਭਰੋਸਾ ਕਰ ਲੈਣਗੇ।" ਸੋ ਮੁਆਜ਼ (ਰ.) ਨੇ ਆਪਣੀ ਮੌਤ ਦੇ ਸਮੇਂ (ਇਲਮ ਲੁਕਾਉਣ ਦੇ) ਗੁਨਾਹ ਦੇ ਡਰ ਤੋਂ ਲੋਕਾਂ ਨੂੰ ਇਹ ਹਦੀਸ ਸੁਣਾ ਦਿੱਤੀ।
متفق عليه
عن أبي هريرة رضي الله عنه مرفوعاً: «بينما رجلٌ يمشي بطريقٍ اشتَدَّ عليه العَطَشُ، فوَجَدَ بِئْرًا فنزل فيها فَشَرِبَ، ثم خَرَجَ فإذا كَلْبٌ يَلْهَثُ يأكل الثَّرَى مِنَ العَطَشِ، فقال الرجلُ: لقد بَلَغَ هذا الكَلْبَ مِنَ العَطَشِ مِثْلَ الذِي كان قَدْ بَلَغَ مِنِّي، فنَزَلَ البِئْرَ، فَمَلَأَ خُفَّهُ ماءً ثم أَمْسَكَهُ بِفِيهِ حَتَّى رَقِيَ، فَسَقَى الكَلْبَ، فشَكَرَ اللهُ له، فَغَفَرَ لهُ» قالوا: يا رسول الله، إنَّ لَنَا في البَهَائِمِ أَجْرًا؟ فقال: «في كُلِّ كَبِدٍ رَطْبَةٍ أَجْرٌ». وفي رواية: «فشَكَرَ اللهُ له، فغَفَرَ له، فَأَدْخَلَهُ الجَنَّةَ». وفي رواية: «بَيْنَمَا كَلْبٌ يُطِيفُ بِرَكْيَةٍ قد كَادَ يَقْتُلُهُ العَطَشُ إذ رَأَتْهُ بَغِيٌّ مِنْ بَغَايَا بَنِي إِسْرَائِيلَ، فَنَزَعَتْ مُوقَهَا فَاسْتَقَتْ له بهِ فَسَقَتْهُ فَغُفِرَ لها بِهِ».
الرواية الأولى: متفق عليها. الرواية الثانية: رواها البخاري. الرواية الثالثة: متفق عليها
عن ابن عباس رضي الله عنهما ، قال: كان النبيُّ صلى الله عليه وسلم يدعو: «ربِّ أَعِنِّي ولا تُعِن عليَّ، وانصرني ولا تنصر عليَّ، وامكر لي ولا تمكر عليَّ، واهدني ويسِّر هُدايَ إليَّ، وانصرني على مَن بغى عليَّ، اللهم اجعلني لك شاكرًا، لك ذاكرًا، لك راهبًا، لك مِطواعًا، إليك مُخْبِتًا، أو مُنِيبا، رب تقبَّل توبتي، واغسل حَوْبتي، وأجب دعوتي، وثبِّت حُجَّتي، واهدِ قلبي، وسدِّد لساني، واسْلُلْ سَخِيمةَ قلبي».
رواه أبو داود والترمذي وابن ماجه وأحمد
ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਸਾਡਾ ਮਹਾਨ ਤੇ ਬਰਕਤਾਂ ਵਾਲਾ ਰੱਬ ਹਰ ਰਾਤ, ਜਦੋਂ ਰਾਤ ਦਾ ਆਖਰੀ ਤਿਹਾਈ ਹਿੱਸਾ ਬਾਕੀ ਰਹਿ ਜਾਂਦਾ ਹੈ, ਦੁਨੀਆ ਦੇ ਆਸਮਾਨ 'ਤੇ ਨਜ਼ੂਲ ਕਰਦਾ (ਭਾਵ ਉੱਤਰਦਾ) ਹੈ ਤੇ ਫਰਮਾਉਂਦਾ ਹੈ: ਕੌਣ ਹੈ ਜੋ ਮੈਥੋਂ ਦੁਆ ਕਰੇ ਤੇ ਮੈਂ ਉਸ ਦੀ ਦੁਆ ਕਬੂਲ ਕਰਾਂ? ਕੌਣ ਹੈ ਜੋ ਮੈਥੋਂ ਕੁੱਝ ਮੰਗੇ ਕਿ ਮੈਂ ਉਸ ਨੂੰ ਦੇ ਦਿਆਂ? ਕੌਣ ਹੈ ਜੋ ਮੈਥੋਂ ਮਾਫ਼ੀ ਮੰਗੇ ਕਿ ਮੈਂ ਉਸ ਨੂੰ ਮਾਫ਼ ਕਰ ਦਿਆਂ?"
متفق عليه
ਅਬੁ ਮਰਸਦ ਗ਼ਨਵੀ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਕਬਰਾਂ 'ਤੇ ਨਾ ਬੈਠੋ ਅਤੇ ਉਨ੍ਹਾਂ ਵੱਲ ਰੁਖ ਕਰਕੇ ਨਮਾਜ਼ ਨਾ ਪੜ੍ਹੋ।"
رواه مسلم
عن أنس بن مالك رضي الله عنه أن النبي صلى الله عليه وسلم رأى نُخْامَة في القِبْلَة، فَشَقَّ ذلك عليه حتى رُئِي في وجْهِه، فقام فَحَكَّه بِيَده، فقال: «إن أحدكم إذا قام في صلاته فإنه يُنَاجِي رَبَّه، أو إن رَبَّه بينه وبين القِبْلَة، فلا يَبْزُقَنَّ أحدُكم قِبَل قِبْلتِه، ولكن عن يَسَاره أو تحت قَدَمَيه» ثم أخذ طَرف رِدَائِه، فَبَصَقَ فيه ثم ردَّ بَعْضَهُ على بعض، فقال: «أو يفعل هكذا».
متفق عليه
ਮੋਮਿਨਾਂ ਦੀ ਮਾਂ ਆਇਸ਼ਾ (ਰਜ਼ੀਅੱਲਾਹੁ ਅਨਹਾ) ਤੋਂ ਰਿਵਾਇਤ ਹੈ ਕਿ: ਉੱਮੇ ਸਲਮਾ (ਰਜ਼ੀਅੱਲਾਹੁ ਅਨਹਾ) ਨੇ ਅੱਲਾਹ ਦੇ ਰਸੂਲ ﷺ ਕੋਲ ਹਬਸ਼ਾ (ਈਥੋਪੀਆ) ਵਿੱਚ ਦੇਖੇ ਗਏ ਮਾਰੀਆ ਨਾਮਕ ਇੱਕ ਗਿਰਜਾਘਰ ਅਤੇ ਉਸ ਵਿੱਚ ਮੌਜੂਦ ਤਸਵੀਰਾਂ ਬਾਰੇ ਵਰਣਨ ਕੀਤਾ। ਇਸ 'ਤੇ ਰਸੂਲੁੱਲਾਹ ﷺ ਨੇ ਫਰਮਾਇਆ: "ਉਹ ਅਜਿਹੇ ਲੋਕ ਹਨ ਕਿ ਜੇਕਰ ਉਨ੍ਹਾਂ ਵਿੱਚੋਂ ਕੋਈ ਨੇਕ ਬੰਦਾ ਜਾਂ (ਇਹ ਫਰਮਾਇਆ ਕਿ) ਨੇਕ ਆਦਮੀ ਮਰ ਜਾਂਦਾ, ਤਾਂ ਉਸਦੀ ਕਬਰ ਉੱਤੇ ਮਸਜਿਦ ਬਣਾ ਲੈਂਦੇ ਅਤੇ ਉਸ ਵਿੱਚ ਉਹ ਤਸਵੀਰਾਂ ਬਣਾ ਦਿੰਦੇ। ਉਹ ਅੱਲਾਹ ਦੀ ਨਜ਼ਰ ਵਿੱਚ ਸਭ ਤੋਂ ਮਾੜੇ ਲੋਕ ਹਨ।"
متفق عليه
عن أبي هريرة رضي الله عنه أن رسول الله صلى الله عليه وسلم قال: «إن لله تِسْعَةً، وتِسْعِينَ، اسْمًا، مِائَةً إلا واحدا مَنْ أَحْصَاهَا دخل الجنة».
متفق عليه
ਅਬਦੁੱਲਾਹ ਬਿਨ ਉਮਰ ਰਜ਼ੀਅੱਲਾਹੁ ਅਨਹੁਮਾ ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ ਕਿ ਰਸੂਲੁੱਲਾਹ ﷺ ਨੇ ਫਰਮਾਇਆ: ਇਸਲਾਮ ਦੀ ਬੁਨਿਆਦ ਪੰਜ ਚੀਜ਼ਾਂ 'ਤੇ ਰਖੀ ਗਈ ਹੈ: ਇਸ ਗੱਲ ਦੀ ਗਵਾਹੀ ਦੇਣਾ ਕਿ ਅੱਲਾਹ ਤੋਂ ਇਲਾਵਾ ਕੋਈ ਸੱਚਾ ਮਾਬੂਦ (ਇਸ਼ਟ) ਨਹੀਂ ਤੇ ਮੁਹੰਮਦ ﷺ ਉਸ ਦੇ ਬੰਦੇ ਅਤੇ ਰਸੂਲ ਹਨ; ਨਮਾਜ਼ ਸਥਾਪਤ ਕਰਨਾ; ਜ਼ਕਾਤ ਦੇਣਾ; ਅੱਲਾਹ ਦੇ ਘਰ (ਕਾਬਾ) ਦਾ ਹੱਜ ਕਰਨਾ; ਅਤੇ ਰਮਜ਼ਾਨ ਦੇ ਰੋਜ਼ੇ ਰੱਖਣਾ।
متفق عليه
ਮੁਆਜ਼ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਮੈਂ ਅੱਲਾਹ ਦੇ ਨਬੀ ﷺ ਦੇ ਪਿੱਛੇ 'ਉਫੈਰ' ਨਾਂ ਦੇ ਇੱਕ ਗਧੇ ਉੱਤੇ ਸਵਾਰ ਸੀ। ਇਸ ਦੌਰਾਨ ਆਪ ﷺ ਨੇ ਫਰਮਾਇਆ: "ਹੇ ਮੁਆਜ਼! ਕੀ ਤੈਨੂੰ ਪਤਾ ਹੈ ਕਿ ਅੱਲਾਹ ਦਾ ਆਪਣੇ ਬੰਦਿਆਂ 'ਤੇ ਕੀ ਹੱਕ ਹੈ ਅਤੇ ਬੰਦਿਆਂ ਦਾ ਅੱਲਾਹ 'ਤੇ ਕੀ ਹੱਕ ਹੈ?" ਮੈਂ ਆਖਿਆ: ਅੱਲਾਹ ਅਤੇ ਉਸਦਾ ਰਸੂਲ ਹੀ ਬੇਹਤਰ ਜਾਣਦੇ ਹਨ। ਆਪ ਨੇ ਫਰਮਾਇਆ: «ਅੱਲਾਹ ਦਾ ਬੰਦਿਆ 'ਤੇ ਇਹ ਹੱਕ ਹੈ ਕਿ ਉਹ ਸਿਰਫ ਉਸੇ ਦੀ ਇਬਾਦਤ ਕਰਨ ਅਤੇ ਉਸ ਨਾਲ ਕਿਸੇ ਨੂੰ ਸ਼ਰੀਕ ਨਾ ਬਣਾਉਣਾ। ਜਦੋਂ ਕਿ ਬੰਦਿਆਂ ਦਾ ਅੱਲਾਹ ਉੱਤੇ ਹੱਕ ਇਹ ਹੈ ਕਿ ਜੋ ਕਿਸੇ ਨੂੰ ਉਸ ਦਾ ਸ਼ਰੀਕ ਨਾ ਬਣਾਵੇ, ਅੱਲਾਹ ਉਸ ਨੂੰ ਅਜ਼ਾਬ ਨਾ ਦੇਵੇ।» ਮੈਂ ਆਖਿਆ: ਹੇ ਰਸੂਲੱਲਾਹ! ਕੀ ਮੈਂ ਲੋਕਾਂ ਨੂੰ ਇਹ ਖ਼ੁਸ਼ਖ਼ਬਰੀ ਨਾ ਸੁਣਾ ਦਿਆਂ? ਆਪ ਨੇ ਫਰਮਾਇਆ: "ਲੋਕਾਂ ਨੂੰ ਇਹ ਖੁਸ਼ਖਬਰੀ ਨਾ ਸੁਣਾਈਂ, ਨਹੀਂ ਤਾਂ ਲੋਕ ਇਸ 'ਤੇ ਹੀ ਭਰੋਸਾ ਕਰ ਕੇ ਬੈਠ ਜਾਣਗੇ।" (ਸਹੀਹ ਬੁਖਾਰੀ ਅਤੇ ਮੁਸਲਿਮ)
متفق عليه
ਜਾਬਿਰ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਇੱਕ ਆਦਮੀ ਨਬੀ ﷺ ਦੇ ਕੋਲ ਆਇਆ ਅਤੇ ਪੁੱਛਿਆ ਕਿ: ਹੇ ਅੱਲਾਹ ਦੇ ਰਸੂਲ! ਵਾਜਿਬ ਕਰਨ ਵਾਲੀਆਂ ਦੋ ਚੀਜ਼ਾਂ ਕਿਹੜੀਆਂ ਹਨ? ਨਬੀ ﷺ ਨੇ ਫਰਮਾਇਆ: « ਜੋ ਵਿਅਕਤੀ ਇਸ ਹਾਲ ਵਿੱਚ ਮਰਿਆ ਕਿ ਉਸਨੇ ਕਿਸੇ ਨੂੰ ਅੱਲਾਹ ਦਾ ਸ਼ਰੀਕ ਨਹੀਂ ਬਣਾਇਆ, ਉਹ ਜੰਨਤ ਵਿੱਚ ਦਾਖਲ ਹੋਵੇਗਾ ਅਤੇ ਜੋ ਵਿਅਕਤੀ ਇਸ ਹਾਲ ਵਿੱਚ ਮਰਿਆ ਕਿ ਕਿਸੇ ਨੂੰ ਅੱਲਾਹ ਦਾ ਸ਼ਰੀਕ ਬਣਾਉਂਦਾ ਰਿਹਾ, ਉਹ ਜਹੰਨਮ (ਨਰਕ) ਵਿੱਚ ਜਾਵੇਗਾ।»
رواه مسلم
ਸੁਫਿਆਨ ਬਿਨ ਅਬਦੁੱਲਾਹ ਸਕ਼ਫੀ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਮੈਂ ਕਿਹਾ: ਹੇ ਅੱਲਾਹ ਦੇ ਰਸੂਲ! ਮੈਨੂੰ ਇਸਲਾਮ ਬਾਰੇ ਕੋਈ ਇਹੋ ਜਿਹੀ ਗੱਲ ਦੱਸੋ, ਜਿਸ ਬਾਰੇ ਮੈਨੂੰ ਤੁਹਾਥੋਂ ਬਾਅਦ ਕਿਸੇ ਹੋਰ ਤੋਂ ਪੁੱਛਣਾ ਨਾ ਪਵੇ। ਆਪ ﷺ ਨੇ ਫਰਮਾਇਆ: "ਤੂੰ ਕਹਿ ਕਿ ਮੈਂ ਅੱਲਾਹ 'ਤੇ ਈਮਾਨ ਲਿਆਇਆ, ਫਿਰ ਉਸ 'ਤੇ ਮਜ਼ਬੂਤੀ ਨਾਲ ਡਟਿਆ ਰਹਿ।"
رواه مسلم وأحمد
ਅਬੂ ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਰਸੂਲੁੱਲਾਹ (ਸੱਲੱਲਾਹੁ ਅਲੈਹਿ ਵ ਸੱਲਮ) ਨੇ ਫਰਮਾਇਆ: «ਅੱਲ੍ਹਾ ਤਆਲਾ ਤੁਹਾਡੇ ਲਈ ਤਿੰਨ ਗੱਲਾਂ 'ਚ ਰਜ਼ਾ ਮੰਦ ਹੈ ਅਤੇ ਤਿੰਨ ਗੱਲਾਂ ਤੋਂ ਨਾਖ਼ੁਸ਼ ਹੈ।، ਰਜ਼ਾ ਮੰਦ ਗੱਲਾਂ ਇਹ ਹਨ: ਉਸ ਦੀ ਇਬਾਦਤ ਕਰਨਾ ਅਤੇ ਉਸ ਨਾਲ ਕੁਝ ਸਾਂਝਾ ਨਾ ਕਰਨਾ (ਸ਼ਿਰਕ ਨਾ ਕਰਨਾ), ਸਾਰੇ ਇਕੱਠੇ ਅੱਲ੍ਹਾ ਦੇ ਰੱਸੀ ਨਾਲ ਜੁੜੇ ਰਹਿਣਾ ਅਤੇ ਵੰਡ-ਵਾਰ ਨਾ ਹੋਣਾ। ਨਾਖ਼ੁਸ਼ ਗੱਲਾਂ ਇਹ ਹਨ: ਬਿਨਾਂ ਮਿਆਰ ਦੇ ਗੱਲਾਂ-ਬਾਤ ਕਰਨਾ, ਬੇਵਜਹ ਬਹੁਤ ਪੁੱਛਣਾ ਅਤੇ ਦੌਲਤ ਨੂੰ ਜ਼ਰੂਰਤ ਤੋਂ ਵੱਧ ਖਰਚ ਕਰਨਾ।»
رواه مسلم
Previous page
Page 2 of 2