Hadith for the World
The Creed

الولاء والبراء

4 hadiths

4 hadiths

ਅਬੁ-ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਨਬੀ ﷺ ਨੇ ਫਰਮਾਇਆ: "ਆਦਮੀ ਆਪਣੇ ਦੋਸਤ ਦੇ ਦੀਨ (ਧਰਮ) 'ਤੇ ਹੁੰਦਾ ਹੈ। ਇਸ ਲਈ ਤੁਹਾਡੇ ਵਿੱਚੋਂ ਹਰੇਕ ਨੂੰ ਇਹ ਵੇਖਣਾ ਚਾਹੀਦਾ ਹੈ ਕਿ ਉਹ ਕਿਸ ਨਾਲ ਦੋਸਤੀ ਕਰ ਰਿਹਾ ਹੈ।"رواه أبو داود والترمذي وأحمد
ਅਬੁ ਅਯੂਬ ਅੰਸਾਰੀ ਰਜ਼ੀਅੱਲਾਹੁ ਅਨਹੁ ਤੋਂ ਰਿਵਾਇਤ ਹੈ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਕਿਸੇ (ਮੁਸਲਮਾਨ) ਵਿਅਕਤੀ ਲਈ ਇਹ ਜ਼ਾਇਜ਼ ਨਹੀਂ ਕਿ ਉਹ ਆਪਣੇ ਭਰਾ ਨਾਲ ਤਿੰਨ ਦਿਨਾਂ ਤੋਂ ਵੱਧ ਸਮੇਂ ਲਈ ਰਿਸ਼ਤਾ ਤੋੜੇ; ਇੰਜ ਕਿ ਜਦੋਂ ਉਹ ਇੱਕ-ਦੂਜੇ ਨਾਲ ਮਿਲਣ, ਤਾਂ ਇਹ ਵੀ ਮੂੰਹ ਮੋੜ ਲਵੇ ਤੇ ਉਹ ਵੀ ਮੂੰਹ ਮੋੜ ਲਵੇ। ਉਨ੍ਹਾਂ ਦੋਵਾਂ ਵਿੱਚੋਂ ਵਧੇਰੇ ਚੰਗਾ ਉਹ ਹੈ ਜੋ ਪਹਿਲਾਂ ਸਲਾਮ ਕਰੇ।"متفق عليه
ਅਬੁ ਸਿਰਮਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਰਸੂਲ ﷺ ਨੇ ਫਰਮਾਇਆ: "ਜੋ ਕਿਸੇ ਨੂੰ ਨੁਕਸਾਨ ਪਹੁੰਚਾਉਂਦਾ ਹੈ, ਅੱਲਾਹ ਉਸ ਨੂੰ ਨੁਕਸਾਨ ਪਹੁੰਚਾਉਂਦਾ ਹੈ; ਅਤੇ ਜੋ ਕਿਸੇ ਲਈ ਮੁਸ਼ਕਿਲ ਪੈਦਾ ਕਰਦਾ ਹੈ, ਅੱਲਾਹ ਉਸ ਲਈ ਮੁਸ਼ਕਿਲ ਪੈਦਾ ਕਰਦਾ ਹੈ।"رواه أبو داود والترمذي وابن ماجه وأحمد
ਅਬੂ ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ। «ਰਸੂਲੁੱਲਾਹ ਸੱਲਲਾਹੁ ਅਲੈਹਿ ਵੱਸੱਲਮ ਨੇ ਉਸ ਆਦਮੀ ਉੱਤੇ ਲਾਨਤ ਕੀਤੀ ਜੋ ਔਰਤਾਂ ਵਾਲਾ ਕਪੜਾ ਪਹਿਨਦਾ ਹੈ ਅਤੇ ਉਹ ਔਰਤ ਜੋ ਮਰਦਾਂ ਵਾਲਾ ਕਪੜਾ ਪਹਿਨਦੀ ਹੈ।»رواه النسائي في الكبرى وابن ماجه بمعناه وأحمد