Hadith for the World
الإيمان بالقضاء والقدر

مراتب القضاء والقدر

2 hadiths

2 hadiths

ਅਬਦੁੱਲਾਹ ਬਿਨ ਅੱਬਾਸ ਰਜ਼ੀਅੱਲਾਹੁ ਅਨਹੁਮਾ ਤੋਂ ਰਿਵਾਇਤ ਹੈ ਕਿ ਉਨ੍ਹਾਂ ਨੇ ਕਿਹਾ: ਮੈਂ ਇੱਕ ਦਿਨ ਰਸੂਲ ਅੱਲਾਹ ﷺ ਦੇ ਪਿੱਛੇ (ਸਫਰ ਜਾਂ ਸਵਾਰੀ 'ਤੇ) ਸੀ, ਉਸ ਸਮੇਂ ਨਬੀ ﷺ ਨੇ ਮੈਨੂੰ ਕਿਹਾ: "'ਹੇ ਬੱਚੇ! ਮੈਂ ਤੈਨੂੰ ਕੁੱਝ ਗੱਲਾਂ ਸਿਖਾਉਣਾ ਚਾਹੁੰਦਾ ਹਾਂ। ਅੱਲਾਹ (ਦੇ ਹੁਕਮਾਂ) ਦੀ ਰੱਖਿਆ ਕਰ, ਅੱਲਾਹ ਤੇਰੀ ਰੱਖਿਆ ਕਰੇਗਾ। ਤੂੰ ਅੱਲਾਹ (ਦੇ ਹੁਕਮਾਂ) ਦਾ ਧਿਆਨ ਰੱਖ, ਤੂੰ ਅੱਲਾਹ ਨੂੰ ਆਪਣੇ ਸਾਹਮਣੇ ਪਾਵੇਂਗਾ। ਜਦੋਂ ਕੁੱਝ ਮੰਗੇਂ, ਤਾਂ ਸਿਰਫ ਅੱਲਾਹ ਤੋਂ ਹੀ ਮੰਗੀ ਅਤੇ ਜਦੋਂ ਕੋਈ ਮਦਦ ਲਵੇਂ, ਤਾਂ ਸਿਰਫ ਅੱਲਾਹ ਤੋਂ ਹੀ ਮਦਦ ਲਵੀਂ। ਇਸ ਗੱਲ ਨੂੰ ਜਾਣ ਲੈ ਕਿ ਜੇ ਸਾਰੇ ਲੋਕੀ ਮਿਲਕੇ ਵੀ ਤੈਨੂੰ ਕੋਈ ਲਾਭ ਪਹੁੰਚਾਉਣਾ ਚਾਹੁਣ, ਤਾਂ ਇੰਨਾ ਹੀ ਲਾਭ ਪਹੁੰਚਾ ਸਕਦੇ ਹਨ ਜਿੰਨਾ ਅੱਲਾਹ ਨੇ ਤੇਰੇ ਲਈ ਲਿਖ ਦਿੱਤਾ ਹੈ ਅਤੇ ਜੇ ਉਹ ਸਾਰੇ ਮਿਲਕੇ ਤੈਨੂੰ ਕੋਈ ਨੁਕਸਾਨ ਪਹੁੰਚਾਉਣਾ ਚਾਹੁਣ, ਤਾਂ ਇੰਨਾ ਹੀ ਨੁਕਸਾਨ ਪਹੁੰਚਾ ਸਕਦੇ ਹਨ ਜਿੰਨਾ ਅੱਲਾਹ ਨੇ ਤੇਰੇ ਲਈ ਲਿਖ ਦਿੱਤਾ ਹੈ। ਕਲਮ ਉਠਾਈ ਜਾ ਚੁੱਕੀ ਹੈ ਅਤੇ ਲਿਖਤਾਂ ਸੁੱਕ ਚੁੱਕੀਆਂ ਹਨ।"رواه الترمذي
ਅਬਦੁੱਲਾਹ ਬਿਨ ਅਮਰ ਬਿਨ ਆਸ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਮੈਂ ਅੱਲਾਹ ਦੇ ਰਸੂਲ ﷺ ਨੂੰ ਇਹ ਫਰਮਾਉਂਦੇ ਹੋਏ ਸੁਣਿਆ ਹੈ: "ਅੱਲਾਹ ਤਆਲਾ ਨੇ ਆਸਮਾਨਾਂ ਅਤੇ ਜ਼ਮੀਨ ਦੀ ਰਚਨਾ ਕਰਨ ਤੋਂ ਪੰਜਾਹ ਹਜ਼ਾਰ ਸਾਲ ਪਹਿਲਾਂ ਮਖਲੂਕਾਂ (ਰਚਨਾਵਾਂ) ਦੀ ਤਕਦੀਰਾਂ ਲਿਖ ਦਿੱਤੀਆਂ ਸਨ।" ਅਤੇ ਆਪ ﷺ ਨੇ ਫਰਮਾਇਆ: "ਉਸ ਵੇਲੇ ਅੱਲਾਹ ਦਾ ਅਰਸ਼ (ਤਖਤ) ਪਾਣੀ ਉੱਤੇ ਸੀ।"رواه مسلم